ਪੁੱਤਾਂ ਵਾਂਗ ਪਾਲੀ 13 ਏਕੜ ਫਸਲ ਸੜ ਕੇ ਹੋਈ ਸੁਆਹ, ਸਰਕਾਰ ਤੋਂ ਕੀਤੀ ਮੁਆਵਜੇ ਦੀ ਮੰਗ - ਗੁਰਦਾਸਪੁਰ ਦੇ ਕਸਬਾ ਘੁਮਾਣ
ਗੁਰਦਾਸਪੁਰ: ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪੈਂਦੇ ਪਿੰਡ ਲੱਧਾ ਮੁੰਡਾ ਦੇ ਦੋ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ 13 ਏਕੜ ਖੜੀ ਫਸਲ ਅਤੇ 14 ਏਕੜ ਨਾੜ ਸੜ ਕੇ ਸਵਾਹ ਹੋ ਗਈ। ਪੀੜਤ ਕਿਸਾਨਾਂ ਨੇ ਸਰਕਾਰ ਤੋਂ ਮੁਆਵਜੇ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਦਿਲਬਾਗ ਸਿੰਘ ਨੇ ਦੱਸਿਆ ਅੱਗ ਲੱਗ ਜਾਣ ਕਾਰਨ ਉਨ੍ਹਾਂ ਦੀ 13 ਏਕੜ ਖੜੀ ਕਣਕ ਅਤੇ 14 ਏਕੜ ਨਾੜ ਸੜ ਕੇ ਸੁਆਹ ਹੋ ਗਈ। ਉਨ੍ਹਾਂ ਆਖਿਆ ਕਿ ਪਿੰਡ ਵਾਸੀਆਂ ਨੇ ਬੜੀ ਜੱਦੋ ਜਹਿਦ ਕਰਕੇ ਅੱਗ ਉਪਰ ਕਾਬੂ ਪਾਇਆ ਪਰ ਫਿਰ ਵੀ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਸੜ ਗਈ। ਉਨ੍ਹਾਂ ਦੱਸਿਆ ਕਿ ਉਹਨਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਲਈ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਹਾਰ ਲਗਾਈ ਹੈ ਕਿ ਸਾਡੇ ਹੋਏ ਨੁਕਸਾਨ ਦਾ ਸਾਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਵੀ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਸਕਣ।