ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ, ਬੀਐਸਐਫ ਨੇ ਕੀਤੀ ਫਾਇਰਿੰਗ
ਤਰਨਤਾਰਨ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਿਲਕੁੱਲ ਵੀ ਬਾਜ਼ ਨਹੀਂ ਆ ਰਿਹਾ ਹੈ। ਜਿਸ ਕਾਰਨ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸੇ ਤਰ੍ਹਾਂ ਹੀ ਤਰਨਤਾਰਨ ਦੇ ਪਿੰਡ ਡੱਲ ਵਿਖੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਜਿਸ ਤੋਂ ਬਾਅਦ ਸਰਹੱਦ ’ਤੇ ਤੈਨਾਤ ਬੀਐਸਐਫ ਦੇ ਜਵਾਨ ਅਲਰਟ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ ਚੌਂਕੀ ਬਾਬਾ ਪੀਰ ਵਿਖੇ ਪਾਕਿਸਤਾਨ ਵਾਲੀ ਸਾਈਡ ਤੋਂ ਭਾਰਤ ਵਾਲੇ ਪਾਸੇ ਤੋਂ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਜਿਸ ਤੋਂ ਬਾਅਦ ਸ਼ੱਕ ਦੇ ਆਧਾਰ ’ਤੇ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਕੀਤੀ। ਇਸ ਤੋਂ ਬਾਅਦ ਇਲਾਕੇ ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਇਹ ਹਫਤੇ ਚ ਦੂਜੀ ਵਾਰ ਹੈ ਜਦੋ ਡਰੋਨ ਦੀ ਹਰਕਤ ਦਿਖਾਈ ਦਿੱਤੀ ਹੈ ਜਿਸ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਨਾਕਾਮ ਕੀਤਾ ਗਿਆ ਹੈ।