ਰਾਏਕੋਟ ਦੇ ਫੋਕਲ ਪੁਆਇੰਟ 'ਚ ਵਿਸ਼ੇਸ਼ ਬਿਜ਼ਨਸ ਸਮਿੱਟ ਦਾ ਆਯੋਜਨ - ਹਲਕਾ ਇੰਚਾਰਜ ਕਾਮਿਲ ਬੋਪਾਰਾਏ
ਲੁਧਿਆਣਾ: ਰਾਏਕੋਟ ਸ਼ਹਿਰ ਦੇ ਪਿਛਲੇ ਕਈ ਸਾਲਾਂ ਤੋਂ ਬੇਆਬਾਦ ਪਏ ਫੋਕਲ ਪੁਆਇੰਟ ਦੇ 'ਚ ਉਦਯੋਗਿਕ ਨਿਵੇਸ਼ਕਾਂ ਨੂੰ ਉਤਸ਼ਾਹਤ ਕਰਨ ਦੇ ਲਈ ਇੱਕ ਵਿਸ਼ੇਸ਼ ਬਿਜ਼ਨਸ ਸਮਿੱਟ ਦਾ ਆਯੋਜਨ ਰਾਏਕੋਟ ਉਦਯੋਗਿਕ ਫੋਕਲ ਪੁਆਇੰਟ ਵਿਖੇ ਸਥਿਤ ਵੀਵਾਕੈਮ ਫੈਕਟਰੀ ਵਿੱਚ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਐੱਮ.ਪੀ. ਡਾ. ਅਮਰ ਸਿੰਘ ਅਤੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਸ਼ਾਮਲ ਹੋਏ। ਪੀਐਸਆਈਈਸੀ ਵਿਭਾਗ ਵੱਲੋਂ ਕਰਵਾਈ ਇਸ ਮੀਟਿੰਗ ਵਿੱਚ ਉਦਯੋਗ ਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਸ਼ੇਸ ਤੌਰ 'ਤੇ ਪਹੁੰਚੇ। ਉਥੇ ਹੀ ਰਾਏਕੋਟ ਤੋਂ ਇਲਾਵਾ ਲੁਧਿਆਣਾ ਅਤੇ ਦਿੱਲੀ ਦੇ ਕਾਰੋਬਾਰੀਆਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੇ ਭਰੋਸੇ ਅਤੇ ਵਿਭਾਗ ਦੇ ਪ੍ਰਬੰਧਾਂ ਤੋਂ ਪ੍ਰਭਾਵਿਤ ਵੱਡੀ ਗਿਣਤੀ 'ਚ ਕਾਰੋਬਾਰੀਆਂ ਨੇ ਰਾਏਕੋਟ ਉਦਯੋਗਿਕ ਫੋਕਲ ਪੁਆਇੰਟ ਵਿੱਚ ਉਦਯੋਗ ਸਥਾਪਿਤ ਕਰਨ ਲਈ ਦਿਲਚਸਪੀ ਪ੍ਰਗਟਾਈ।