ਮੋਗਾ ਦੇ ਪ੍ਰਾਈਵੇਟ ਸਕੂਲਾਂ ਦੇ ਮਾਲਕਾਂ ਵੱਲੋਂ ਕੀਤੀ ਗਈ ਵਿਸ਼ੇਸ਼ ਮੀਟਿੰਗ - ਮੋਗਾ
ਮੋਗਾ: ਇੱਕ ਨਿੱਜੀ ਸਕੂਲ ਦੇ ਵਿੱਚ ਪ੍ਰਾਈਵੇਟ ਸਕੂਲ ਦੇ ਮਾਲਕਾਂ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਸਕੂਲਾਂ ਦੇ ਮਾਲਕ ਪਹੁੰਚੇ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਜੀਵ ਸੈਣੀ ਨੇ ਕਿਹਾ ਕਿ ਕੋਰੋਨਾ ਕਾਰਨ ਸਕੂਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਸਕੂਲ ਬੰਦ ਹੋਣ 'ਤੇ ਅਧਿਆਪਕਾਂ ਦੀਆਂ ਤਨਖਾਹਾਂ, ਬਿਜਲੀ ਦੇ ਖਰਚੇ, ਪਾਣੀ ਦੇ ਖ਼ਰਚੇ ਉਸੇ ਤਰ੍ਹਾਂ ਹੀ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਹਾਈ ਕੋਰਟ ਦੇ ਆਰਡਰ ਹਨ, ਉਸ ਮੁਤਾਬਕ ਹੀ ਬੱਚਿਆਂ ਤੋਂ ਫੀਸ ਲਈ ਜਾਵੇਗੀ।