550 ਸਾਲਾ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਕਰਵਾਏ ਗਏ ਭਾਸ਼ਣ ਮੁਕਾਬਲੇ - ਪਠਾਨਕੋਟ ਵਿੱਚ ਭਾਸ਼ਣ ਮੁਕਾਬਲੇ
ਪਠਾਨਕੋਟ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਦੇ ਮੱਦੇਨਜ਼ਰ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਭਾਸ਼ਣ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ 'ਚ ਕਰਵਾਏ ਗਏ। ਇਸ ਮੁਕਾਬਲੇ 'ਚ ਡੀਸੀ ਪਠਾਨਕੋਟ ਮੁੱਖ ਮਹਿਮਾਨ ਵੱਜੋਂ ਪੁੱਜੇ। ਭਾਸ਼ਣ ਮੁਕਾਬਲੇ 'ਚ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ 'ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੁਕਾਬਲੇ ਰਾਹੀਂ ਵਿਦਿਆਰਥੀਆਂ ਨੇ ਸਮਾਜ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਵਿਖਾਏ ਹੋਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ।