'ਪਿਛਲੀਆਂ ਸਰਕਾਰਾਂ ’ਚ ਲੱਗਦੇ ਸਨ 'ਰਾਜਿਆਂ ਦੇ ਦਰਬਾਰ' ਅੱਜ ਪੰਜਾਬ ਦੇ ਪੁੱਤ ਨੇ ਕੀਤੀ ਲੋਕ ਮਿਲਣੀ' - CM Bhagwant Mann lok milni program
ਚੰਡੀਗੜ੍ਹ: ਸੀਐਮ ਭਗੰਵਤ ਮਾਨ ਵੱਲੋਂ ਪੰਜਾਬ ਭਵਨ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ। ਉਨ੍ਹਾਂ ਦੇ ਲੋਕ ਮਿਲਣੀ ਪ੍ਰੋਗਰਾਮ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸੀਐਮ ਮਾਨ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਦਾ ਹੱਲ ਵੀ ਕੀਤਾ ਗਿਆ ਹੈ। ਆਪ ਆਗੂ ਨੇ ਕਿਹਾ ਕਿ ਆਉਣ ਵਾਲੇ ਵਿੱਚ ਅਜਿਹੇ ਪ੍ਰੋਗਰਾਮ ਜਾਰੀ ਰਹਿਣਗੇ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਸੀਐਮ ਮਾਨ ਵੱਲੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ਉੱਪਰ ਦੋ ਤਹਿਸੀਲਦਾਰਾਂ ਨੂੰ ਸਸਪੈਂਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਰਾਜਿਆਂ ਦੇ ਦਰਬਾਰ ਲੱਗਦੇ ਸਨ ਪਰ ਅੱਜ ਪੰਜਾਬ ਦੇ ਪੁੱਤ ਵੱਲੋਂ ਲੋਕ ਮਿਲਣੀ ਰਾਹੀਂ 26 ਹਜ਼ਾਰ ਨੌਕਰੀਆਂ ਦੀ ਸ਼ੁਰੂਆਤ ਕੀਤੀ ਅਤੇ ਨਾਲ ਹੀ ਸ਼ਹੀਦਾਂ ਦੇ ਪਰਿਵਾਰਾਂ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੀ ਨੌਕਰੀਆਂ ਦਿੱਤੀਆਂ ਹਨ।