ਮਲੇਰਕੋਟਲਾ ਦੇ ਸਰਕਾਰੀ ਕਾਲਜ 'ਚ ਮਨਾਇਆ ਗਿਆ ਸਪੋਰਟਸ ਡੇ - ਸਪੋਰਟਸ ਡੇ
ਮਲੇਰਕੋਟਲਾ ਦੇ ਸਰਕਾਰੀ ਕਾਲਜ ਵਿੱਚ ਇੰਡੀਆ ਸਪੋਰਟਸ ਡੇ ਮਨਾਇਆ ਗਿਆ। ਇਸ ਮੌਕੇ ਮਾਲੇਰਕੋਟਲਾ ਦੇ ਐੱਸਪੀ ਮਨਜੀਤ ਸਿੰਘ ਬਰਾੜ ਉਚੇਚੇ ਤੌਰ 'ਤੇ ਪਹੁੰਚੇ। ਇਸ ਮੌਕੇ ਐੱਸਪੀ ਮਨਜੀਤ ਸਿੰਘ ਬਰਾੜ ਵੱਲੋਂ ਵਿਦਿਆਰਥੀਆਂ ਨੂੰ ਹਮੇਸ਼ਾ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਗੱਲ ਕਹੀ ਗਈ ਅਤੇ ਕਿਹਾ ਗਿਆ ਕਿ ਨਿਰੋਗ ਰਹਿਣ ਦੇ ਲਈ ਤੁਹਾਨੂੰ ਖੇਡਾਂ ਖੇਡਣੀਆਂ ਚਾਹੀਦੀਆਂ ਹਨ ਤਾਂ ਜੋ ਸਰੀਰਕ ਪੱਖੋਂ ਵੀ ਤੰਦਰੁਸਤ ਰਹੋ।