ਸ੍ਰੀ ਅਨੰਦਪੁਰ ਸਾਹਿਬ: ਕਿਸਾਨ ਆਰਡੀਨੈਂਸਾਂ ਖਿਲਾਫ ਆਪ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ - app protest against farmers
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ 'ਚ ਖੜ੍ਹਦਿਆਂ ਆਮ ਆਦਮੀ ਪਾਰਟੀ (ਆਪ) ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਐਸ.ਡੀ.ਐਮ ਦੇ ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੰਜੀਵ ਰਾਣਾ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।