ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ - Sri Guru Amar Das Ji
ਤਰਨਤਾਰਨ: ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਗੋਇੰਦਵਾਲ ਸਾਹਿਬ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਏ ਗਏ।ਇਸ ਮੌਕੇ ਇਸ ਨਗਰ ਕੀਰਤਨ ਵਿਚ ਹਾਜ਼ਰੀ ਭਰਨ ਲਈ ਵੱਡੀ ਗਿਣਤੀ ਵਿੱਚ ਸੰਗਤ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਈਆ। ਹੈਂਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋ ਅਰਦਾਸ ਉਪਰੰਤ ਨਗਰ ਕੀਰਤਨ ਪੰਜ ਪਿਆਰਿਆ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਨਗਰ ਦੀ ਪਰਿਕਰਮਾ ਲਈ ਰਵਾਨਾ ਹੋਇਆ।