ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਕੀਤੀ ਮੰਗ - 550ਵਾਂ ਪ੍ਰਕਾਸ਼ ਪੁਰਬ
ਮੋਹਾਲੀ: ਸ੍ਰੀ ਗੁਰੂ ਗ੍ਰੰਥ ਸੇਵਾ ਸੁਸਾਇਟੀ ਚੰਡੀਗੜ੍ਹ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਗੁਰੂ ਨਾਨਕ ਦੇਵ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਮੰਗ ਕੀਤੀ ਹੈ। ਇਸ ਦੌਰਾਨ ਹਰਜੀਤ ਸਿੰਘ ਸੱਭਰਵਾਲ ਜਨਰਲ ਸਕੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਜਨਮ ਦਿਹਾੜਾ ਬਹੁਤ ਮਹੱਤਵਪੂਰਨ ਹੈ ਅਤੇ ਇਹ ਪੂਰੇ ਵਿਸ਼ਵ ਵਿਚ ਮਨਾਇਆ ਜਾ ਰਿਹਾ ਹੈ। ਅਸੀਂ ਭਾਰਤ ਸਰਕਾਰ ਦੇ ਹਵਾਬਾਜ਼ੀ ਵਿਭਾਗ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਇਸ ਤਿਉਹਾਰ 'ਤੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਅਤੇ ਹਵਾਬਾਜ਼ੀ ਵਿਭਾਗ ਤੇ ਮੁੱਖ ਮੰਤਰੀ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੱਤਰ ਭੇਜਿਆ ਗਿਆ।