ਬਰਨਾਲਾ ਜ਼ਿਲ੍ਹੇ 'ਚ 6 ਲੱਖ ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ - ਰੁੱਖ ਲਗਾਉਣ ਦੀ ਕੀਤੀ ਸ਼ੁਰੂਆਤ
ਬਰਨਾਲਾ: ਆਧੁਨਿਕ ਯੁੱਗ (modern era) ਵਿੱਚ ਅਤੇ ਬਦਲਦੇ ਸਮੇਂ ਵਿੱਚ ਦੇਸ਼ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਇਸ ਤਰੱਕੀ ਵਿੱਚ ਅਸੀਂ ਆਪਣੇ ਵਾਤਾਵਰਨ, ਰੁੱਖਾਂ, ਪੌਦਿਆਂ, ਸੁਰੱਖਿਅਤ ਵਾਤਾਵਰਨ ਨੂੰ ਜ਼ਰੂਰ ਬਰਬਾਦ ਕਰ ਦਿੱਤਾ ਹੈ। ਇਸ ਵਾਤਾਵਰਨ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ (Punjab Chief Minister) ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕੈਬਨਿਟ ਮੰਤਰੀ (Cabinet Minister of Punjab) ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਗਏ। ਬਰਨਾਲਾ ਜ਼ਿਲ੍ਹੇ ਵਿੱਚ 6 ਲੱਖ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ (Environmental pollution) ਸਾਡੇ ਲਈ ਇੱਕ ਵੱਡੀ ਚੁਣੌਤੀ ਹੈ।