ਪਾਣੀ ਬਚਾਓ ਮੁਹਿੰਮ ’ਚ ਕਿਸਾਨਾਂ ਦਾ ਮਹਿਲਾਵਾਂ ਇਸ ਤਰ੍ਹਾਂ ਦੇਣਗੀਆਂ ਸਾਥ - issue of ground water
ਬਰਨਾਲਾ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਧਰਤੀ ਹੇਠਲੇ ਪਾਣੀ ਦੇ ਬਚਾਓ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਬਾਰੇ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਜਾਗ੍ਰਤੀ ਮੁਹਿੰਮ ਵਿੱਚ ਹੁਣ ਔਰਤਾਂ ਵੀ ਬਰਾਬਰ ਦਾ ਯੋਗਦਾਨ ਪਾਉਣਗੀਆਂ। ਇਸ ਸਬੰਧੀ ਜਥੇਬੰਦੀ ਵੱਲੋਂ ਔਰਤਾਂ ਦੀ ਸੂਬਾ ਪੱਧਰੀ ਮੀਟਿੰਗ ਪਿੰਡ ਚੀਮਾ ਦੇ ਗੁਰਦੁਆਰਾ ਸਾਹਿਬ ਵਿਖੇ ਰੱਖੀ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਹੋਰ ਆਗੂਆਂ ਤੋਂ 8 ਜ਼ਿਲ੍ਹਿਆਂ ਤੋਂ ਸੌ ਤੋਂ ਵੱਧ ਸਰਗਰਮ ਔਰਤ ਕਾਰਕੁੰਨਾਂ ਸ਼ਾਮਲ ਸਨ। ਮੀਟਿੰਗ ਵਿੱਚ ਔਰਤਾਂ ਨੂੰ ਜਥੇਬੰਦੀ ਦੀ ਇਸ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਸੂਬਾਈ ਔਰਤ ਮੁਹਿੰਮ ਦੇ ਪਹਿਲੇ ਪੜਾਅ 'ਤੇ ਔਰਤ ਆਗੂਆਂ ਦੀਆਂ ਵਿਸ਼ੇਸ਼ ਜ਼ਿਲ੍ਹਾ ਪੱਧਰੀਆਂ ਸਿੱਖਿਆ ਮੀਟਿੰਗਾਂ 25 ਮਈ ਤੱਕ ਕਰਾਉਣ ਦੀ ਵਿਉਂਤਬੰਦੀ ਕੀਤੀ ਗਈ।