CM ਭਗਵੰਤ ਮਾਨ ਦੇ ਸ਼ਰਾਬ ਪੀਕੇ ਦਮਦਮਾ ਸਾਹਿਬ ਜਾਣ ਦੇ ਲੱਗੇ ਇਲਜ਼ਾਮ ’ਤੇ ਭਾਜਪਾ ਆਗੂ ਦਾ ਵੱਡਾ ਬਿਆਨ - Statement of BJP leader Rajesh Baga
ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸ਼ਰਾਬ ਪੀਕੇ ਸ੍ਰੀ ਦਮਦਮਾ ਸਾਹਿਬ ਜਾਣ ਦੇ ਲੱਗੇ ਇਲਜ਼ਾਮਾਂ ਤੋਂ ਬਾਅਦ ਇਸ ਮਸਲੇ ’ਤੇ ਸਿਆਸਤ ਭਖ ਚੁੱਕੀ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਜੇਸ਼ ਬਾਗਾ ਨੇ ਇਸ ਮਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਸਬੰਧੀ ਸੁਖਬੀਰ ਬਾਦਲ ਜਾਂ ਭਗਵੰਤ ਮਾਨ ਹੀ ਦੱਸ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਪਹਿਲਾਂ ਸੁਣਿਆ ਹੈ ਕਿ ਉਨ੍ਹਾਂ ਉੱਪਰ ਲੋਕਸਭਾ ਵਿੱਚ ਸ਼ਰਾਬ ਪੀਕੇ ਜਾਣ ਦੇ ਇਲਜ਼ਾਮ ਲੱਗੇ ਸਨ। ਭਾਜਪਾ ਆਗੂ ਨੇ ਕਿਹਾ ਜੇਕਰ ਅਜਿਹਾ ਹੋਇਆ ਹੈ ਤਾਂ ਇਸ ਤਰ੍ਹਾਂ ਦੀਆਂ ਚੀਜ਼ਾਂ ਤੋਂ ਬਚਕੇ ਰਹਿਣਾ ਚਾਹੀਦਾ ਹੈ।