CM ਭਗਵੰਤ ਮਾਨ ’ਤੇ ਸ਼ਰਾਬ ਪੀਣ ਦੇ ਲੱਗੇ ਇਲਜ਼ਾਮਾਂ ’ਤੇ ਕਾਂਗਰਸ ਦੀ ਦੋ ਟੁੱਕ, ਕਿਹਾ...
ਚੰਡੀਗੜ੍ਹ: ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਰਾਬ ਪੀ ਕੇ ਸ੍ਰੀ ਦਮਦਮਾ ਸਾਹਿਬ ਜਾਣ ਦੇ ਇਲਜ਼ਾਮਾਂ ਬਾਰੇ ਪੁੱਛੇ ਜਾਣ ’ਤੇ ਕਾਂਗਰਸ ਦੇ ਮੀਤ ਪ੍ਰਧਾਨ ਜੀਐੱਸ ਬਾਲੀ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਉਹ ਸਿਆਸਤ ਨਾਲ ਜੁੜੇ ਲੋਕ ਹਨ, ਅਸੀਂ ਕਿਸੇ ਦੀ ਨਿੱਜੀ ਜ਼ਿੰਦਗੀ 'ਤੇ ਗੱਲ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਹ ਉਸਦੀ ਆਪਣੀ ਨਿੱਜੀ ਜ਼ਿੰਦਗੀ ਹੈ। ਜੀਐਸ ਬਾਲੀ ਨੇ ਕਿਹਾ ਕਿ ਉਹ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਆਪ ਨੂੰ 300 ਯੂਨਿਟ ਬਿਜਲੀ ਮੁਫਤ ਦੇਣ, ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ, ਬੇਅਦਬੀ ਮਾਮਲੇ ਵਿੱਚ ਕੀਤੇ ਇਨਸਾਫ ਦੇ ਵਾਅਦੇ ਨੂੰ ਲੈਕੇ ਘੇਰਨਗੇ ਪਰ ਅਜਿਹੇ ਮਾਮਲਿਆਂ ਵਿੱਚ ਉਹ ਕੁਝ ਨਹੀਂ ਕਹਿਣਾ ਚਾਹੁੰਦੇ।