ਸਿੱਖਾਂ ਖ਼ਿਲਾਫ਼ ਬੋਲਣ ਵਾਲਿਆਂ ’ਤੇ ਹੋਣ ਦੇਸ਼ ਧ੍ਰੋਹ ਦੇ ਪਰਚੇ: ਜਥੇਦਾਰ - ਸਿੱਖਾਂ ਖ਼ਿਲਾਫ਼
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮੌਕੇ ਜੋ ਹੋਇਆ ਉਹ ਨਹੀਂ ਹੋਣਾ ਚਾਹੀਦਾ ਸੀ, ਪਰ ਜੋ ਹੋਇਆ ਉਹ ਕੇਂਦਰ, ਪੰਜਾਬ ਸਰਕਾਰ ਤੇ ਉਨ੍ਹਾਂ ਦੇ ਅਧਿਕਾਰੀਆਂ ਦੇ ਆਪਸੀ ਤਾਲਮੇਲ ਦੀ ਕਮੀ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਨਫ਼ਰਤੀ ਭਰੇ ਕਮੈਂਟ ਲਿਖੇ ਗਏ ਹਨ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿੰਮੇਵਾਰ ਲੋਕਾਂ ਵੱਲੋਂ ਵੀ ਇਸ ਤਰਾਂ ਦੇ ਭੱਦੇ ਕਮੈਂਟ ਕਰਨੇ ਜਾਂ ਸਿੱਖਾਂ ਨੂੰ 1984 ਵਰਗੇ ਮੁੜ ਹਾਦਸੇ ਵਰਤਣ ਦੀਆਂ ਧਮਕੀਆਂ ਦੇਣੀਆਂ ਇਸ ਕਿਸੇ ਵੀ ਢੰਗ ਨਾਲ ਸਹੀ ਨਹੀਂ ਹੈ। ਜਥੇਦਾਰ ਨੇ ਕਿਹਾ ਕਿ ਇਹ ਜੋ ਸੋਸ਼ਲ ਮੀਡੀਆ ਤੇ ਪ੍ਰਚਾਰ ਸ਼ੁਰੂ ਹੋਇਆ ਹੈ ਇਨ੍ਹਾਂ ਲੋਕਾਂ ਦੇ ਖਿਲਾਫ ਦੇਸ਼ ਦ੍ਰੋਹ ਦੇ ਮੁਕੱਦਮੇ ਦਰਜ਼ ਕੀਤੇ ਜਾਣੇ ਚਾਹੀਦੇ ਹਨ।