ਸੁਣੋ, ਵੜਿੰਗ ਦੀ ਤਾਜਪੋਸ਼ੀ ਦੌਰਾਨ ਕੀ ਬੋਲੇ ਸਿੱਧੂ ਮੂਸੇਵਾਲਾ, ਪ੍ਰਤਾਪ ਬਾਜਵਾ ਨੇ ਕਿਹਾ... - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਕਾਂਗਰਸ ਦੇ ਕਈ ਸੀਨੀਅਰ ਆਗੂ ਪਹੁੰਚੇ ਹੋਏ ਸਨ। ਇਸ ਮੌਕੇ ਕਾਂਗਰਸ ਦੇ ਆਗੂ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੀ ਪਹੁੰਚੇ ਹੋਏ ਸਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪਾਰਟੀ ’ਚ ਮਿਲਕੇ ਚੱਲਣ ਨਾਲ ਹੀ ਪਾਰਟੀ ਮਜ਼ਬੂਤ ਹੋਵੇਗੀ। ਸਿੱਧੂ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕੀ ਸਾਡੀ ਗਲਤੀ ਸਾਨੂੰ ਦੱਸੀ ਜਾਵੇ ਤੇ ਸੱਚ ਸਾਹਮਣੇ ਲਿਆਂਦਾ ਜਾਵੇ। ਉਥੇ ਹੀ ਕਾਂਗਰਸ ਦੇ ਵਿਧਾਇਕ ਪ੍ਰਤਾਪ ਬਾਜਵਾ ਨੇ ਕਿਹਾ ਕਿ ਔਖੀ ਘੜੀ ਵਾਲੀ ਕੋਈ ਗੱਲ ਨਹੀਂ ਹੈ ਤੇ ਸਾਨੂੰ ਦਿਲ ਵੀ ਨਹੀਂ ਛੱਡਣਾ ਚਾਹੀਦਾ। ਉਹਨਾਂ ਨੇ ਕਿਹਾ ਕਿ ਹੁਣ ਵਿਰੋਧੀ ਧਿਰ ਵਜੋਂ ਸਾਨੂੰ ਤਗੜੇ ਹੋਕੇ ਲੜਨਾ ਚਾਹੀਦਾ ਹੈ ਤੇ ਲੜਾਂਗੇ।
Last Updated : Apr 22, 2022, 12:03 PM IST