ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ: ਸੰਯੁਕਤ ਕਿਸਾਨ ਮੋਰਚਾ - ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ
ਮਾਨਸਾ: ਰੇਲਵੇ ਸਟੇਸ਼ਨ 'ਤੇ ਲੱਗਾ ਕਿਸਾਨ ਮੋਰਚਾ ਅੱਜ 144 ਵੇ ਦਿਨ ‘ਚ ਦਾਖਲ ਹੋ ਗਿਆ। ਕਿਸਾਨਾਂ, ਮਜਦੂਰਾਂ ਨੇ ਕੇਂਦਰ ਖਿਲਾਫ਼ ਨਾਅਰੇਬਾਜੀ ਕਰਦਿਆਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਐਮ.ਐਸ.ਪੀ. ਤੇ ਦੇਸ਼ ਵਿਆਪੀ ਕਾਨੂੰਨ ਬਣਾਇਆ ਜਾਵੇ। ਜੇਲ੍ਹਾਂ ‘ਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਤੇ ਝੂਠੇ ਪੁਲਿਸ ਕੇਸ ਖਾਰਜ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕੁਝ ਕਾਰਪੋਰੇਟ ਘਰਾਣਿਆਂ ਨੂੰ ਮਾਲਾਮਾਲ ਕਰਨ ਦੀ ਚਿੰਤਾ ਹੈ। ਦੇਸ਼ ਦੇ ਕਿਸਾਨਾਂ, ਮਜਦੂਰਾਂ ਦੀ ਸਰਕਾਰ ਨੂੰ ਕੋਈ ਚਿੰਤਾ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ 89 ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਿਹਾ ਤੇ ਹੁਣ ਤਕ 200 ਤੋਂ ਵੱਧ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਸੰਘਰਸ ਜਾਰੀ ਰਹੇਗਾ।