ਅੰਮ੍ਰਿਤਸਰ 'ਚ ਪਰਾਲੀ ਨੂੰ ਅੱਗ ਲਗਾਉਣਾ ਦਾ ਕੰਮ ਨਹੀਂ ਹੋਇਆ ਬੰਦ - ਕਿਸਾਨ ਪਰਾਲੀ ਸਾੜਨ ਨੂੰ ਮਜ਼ਬੂਰ ਹੈ
ਅੰਮ੍ਰਿਤਸਰ: ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਵਾਰ-ਵਾਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜਨ, ਜਿਸ ਨਾਲ ਉਨ੍ਹਾਂ ਦੇ ਆਪਣੇ ਪਰਿਵਾਰ ਦੇ ਨਾਲ ਜ਼ਮੀਨ ਦੀ ਉਪਜਾਉ ਮਿੱਟੀ ਨੂੰ ਵੀ ਨੁਕਸਾਨ ਪਹੁੰਚਦਾ ਹੈ। ਅਜਿਹਾ ਹੀ ਪਰਾਵੀ ਸਾੜਨ ਦਾ ਮਾਮਲਾ ਜੰਡਿਆਲਾ ਗੁਰੂ ਤੋਂ ਸਾਹਮਣੇ ਆਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਿਸਾਨ ਕੋਲ ਹੋਰ ਕੋਈ ਵਿਕਲਪ ਨਹੀਂ ਹੈ। ਕਿਸਾਨਾਂ ਨੇ ਕਿਹਾ ਕਿ ਅਸੀਂ ਸਰਕਾਰ ਤੋਂ 6000 ਰੁਪਏ ਕਿਲ੍ਹੇ ਦੀ ਮੰਗ ਕੀਤੀ ਸੀ, ਪਰ ਸਰਕਾਰ ਵੱਲੋਂ ਅੱਜ ਤੱਕ ਸਾਨੂੰ 6 ਰੁਪਏ ਨਹੀਂ ਮਿਲੇ, ਇਸ ਲਈ ਕਿਸਾਨ ਪਰਾਲੀ ਸਾੜਨ ਨੂੰ ਮਜ਼ਬੂਰ ਹੈ।