'ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ੰਡ ਰੁਕਣ ਕਾਰਨ ਨਹੀਂ ਹੋ ਰਹੀਂ ਵਿਦਿਆਰਥੀਆਂ ਦੀ ਪੜ੍ਹਾਈ' - ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਕਰੋੜਾਂ ਰੁਪਏ
ਜਲੰਧਰ: ਪ੍ਰੈਸ ਕਲੱਬ ਵਿੱਚ ਕਈ ਇੰਸਟੀਚਿਊਟ ਤੇ ਯੂਨੀਵਰਸਿਟੀਆਂ ਦੇ ਚੇਅਰਮੈਨ ਅਤੇ ਹੋਰ ਮੈਂਬਰਾਂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ੰਡ ਜਾਰੀ ਕਰੇ ਤਾਂ ਜੋ ਬੱਚੇ ਆਪਣੀ ਪੜ੍ਹਾਈ ਕਰ ਸਕਣ ਅਤੇ ਉਨ੍ਹਾਂ ਨੂੰ ਵੀ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਨਿੱਜੀ ਅਦਾਰਿਆਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਆਗੂ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਨਿੱਜੀ ਵਿੱਦਿਅਕ ਅਦਾਰਿਆਂ ਦੇ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਕਰੋੜਾਂ ਰੁਪਏ ਬਕਾਇਆ ਪਏ ਹਨ। ਪਰ ਪੰਜਾਬ ਸਰਕਾਰ ਵੱਲੋਂ 2017 ਤੋਂ ਲੈ ਕੇ ਹੁਣ ਤਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡ ਸਹੀ ਤਰੀਕੇ ਨਾਲ ਜਾਰੀ ਨਹੀਂ ਕੀਤੇ ਗਏ।