ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਵਿਦਿਆਰਥੀਆਂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ - ਸਟੂਡੈਂਟਸ ਸੰਘਰਸ਼ ਮੋਰਚਾ ਐਸੋਸੀਏਸ਼ਨ
ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਟੂਡੈਂਟਸ ਸੰਘਰਸ਼ ਮੋਰਚਾ ਐਸੋਸੀਏਸ਼ਨ ਦੇ ਪ੍ਰਧਾਨ ਨਵਦੀਪ ਮੋਹਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਤਹਿਸੀਲਦਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਹੈ। ਇਸ ਮੰਗ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਸਟੂਡੈਂਟ ਨਾ ਤਾਂ ਦਾਖਲਾ ਲੈ ਪਾ ਰਹੇ ਹਨ ਅਤੇ ਨਾ ਹੀ ਦੋ ਤਿੰਨ ਸਾਲ ਤੋਂ ਡਿਗਰੀ ਉਨ੍ਹਾਂ ਨੂੰ ਮਿਲ ਰਹੀ ਹੈ। ਉਨ੍ਹਾਂ ਮੰਗ ਪੱਤਰ ਦੇ ਕੇ ਕਿਹਾ ਕਿ ਜੇਕਰ ਸਰਕਾਰ 19 ਤਰੀਕ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਵਿਦਿਆਰਥੀਆਂ ਵੱਲੋਂ ਸੰਘਰਸ਼ ਕੀਤਾ ਜਾਵੇਗਾ।