ਵਿਦਿਆਰਥੀਆਂ ਤੇ ਬੁੱਧੀਜੀਵੀਆਂ ਦੀ ਰਿਹਾਈ ਲਈ ਕੀਤਾ ਧਰਨਾ ਪ੍ਰਦਰਸ਼ਨ - moonak
ਲਹਿਰਾਗਾਗਾ: ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਵਿਦਿਆਰਥੀਆਂ ਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲਹਿਰਾਗਾਗਾ ਦੇ ਮੂਨਕ ਵਿਖੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਇਆ ਕਿ ਸਰਕਾਰ ਨੇ ਇਨ੍ਹਾਂ ਲੋਕਾਂ 'ਤੇ ਝੂਠੇ ਪਰਚੇ ਕਰਕੇ ਜੇਲ੍ਹਾਂ ਅੰਦਰ ਧੱਕਿਆ ਹੋਇਆ ਹੈ।