GNDU ਦੇ ਬਾਹਰ ਵਿਦਿਆਰਥੀਆਂ ਨੇ ਕੀਤਾ ਧਰਨਾ ਪ੍ਰਦਰਸ਼ਨ - ਆਨਲਾਈਨ ਪੜ੍ਹ ਰਹੇ
ਅੰਮ੍ਰਿਤਸਰ: ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਯੂਨੀਵਰਸਿਟੀ ਦੇ ਬਾਹਰ ਧਰਨਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸੀਂ ਵਿਦਿਆਰਥੀਆਂ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਆਨਲਾਈਨ ਪੜ੍ਹ ਰਹੇ ਹਾਂ ਤੇ ਸਾਨੂੰ ਆਫ਼ਲਾਈਨ ਪ੍ਰੀਖਿਆ ਦੇਣ ਲਈ ਕਿਹਾ ਜਾ ਰਿਹਾ ਹੈ। ਅਸੀਂ ਪਹਿਲਾਂ ਵੀ ਕਈ ਵਾਰ ਧਰਨਾ ਪ੍ਰਦਰਸ਼ਨ ਕਰ ਚੁੱਕੇ ਹਾਂ ਅਤੇ ਸਾਡੀ ਇਕੋਂ ਮੰਗ ਹੈ ਕਿ ਜੇ ਸਾਡੀ ਪੜ੍ਹਾਈ ਆਨਲਾਈਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਪ੍ਰੀਖਿਆਵਾਂ ਵੀ ਆਨਲਾਈਨ ਹੋਣੀਆਂ ਚਾਹੀਦੀਆਂ ਹਨ ਪਰ ਸਾਡੀ ਮੰਗ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਅਸੀਂ ਇਸ ਲਈ ਧਰਨਾ ਪ੍ਰਦਰਸ਼ਨ ਕਰ ਰਹੇਂ ਹਾਂ।