ਫਰੀਦਕੋਟ ਪਹੁੰਚੇ ਸੁਖਬੀਰ ਬਾਦਲ ਨੇ ਘੇਰੀ ਮਾਨ ਸਰਕਾਰ, ਕਿਹਾ- ਪੰਜਾਬ ਦਾ ਹੋਇਆ ਬੁਰਾ ਹਾਲ - farikdot latest news
ਫਰੀਦਕੋਟ ਵਿਖੇ ਸ਼ੇਖ ਫਰੀਦ ਆਗਮਨ ਪੁਰਬ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀਂ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਦਾ 6 ਮਹੀਨਿਆਂ ਅੰਦਰ ਬੁਰਾ ਹਾਲ ਹੋਇਆ ਪਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ ਹੀ ਨਹੀਂ ਹੈ।