ਸੰਗਰੂਰ ਜ਼ਿਮਨੀ ਚੋਣ: 'ਸਿਮਰਨਜੀਤ ਮਾਨ ਨੇ ਸਿੱਖ ਪੰਥ ਦੀ ਪਿੱਠ ’ਚ ਮਾਰਿਆ ਛੁਰਾ' - Sukhbir Badal targets Simranjit Mann
ਬਰਨਾਲਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ ਗਈਆਂ। ਉਥੇ ਹੀ ਉਨ੍ਹਾਂ ਨੇ ਵਿਰੋਧੀ ਧਿਰਾਂ ’ਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਖਾਸ ਕਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ 'ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਸਬੰਧੀ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ. ਮਾਨ ਨੇ ਸਿੱਖ ਪੰਥ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਕਿਉਂਕਿ ਇਸ ਵਾਰ ਸਮੁੱਚਾ ਪੰਥ ਇੱਕ ਝੰਡੇ ਹੇਠ ਇਕੱਠਾ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੋਣ ਲੜ ਰਿਹਾ ਹੈ, ਜਦਕਿ ਪੰਥ ਦੀ ਏਕਤਾ ਵਿੱਚ ਸਿਮਰਨਜੀਤ ਮਾਨ ਅੜਿੱਕਾ ਬਣੇ ਹਨ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਵੋਟ ਪਾਉਣਾ ਵੋਟ ਖੂਹ ਵਿੱਚ ਸੁੱਟਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸ.ਮਾਨ ਖਾਲਿਸਤਾਨ ਦੀ ਗੱਲ ਕਰਦਾ ਹੈ, ਜਦਕਿ ਦੂਜੇ ਪਾਸੇ ਚੋਣ ਲੜਨ ਲਈ ਭਾਰਤੀ ਸੰਵਿਧਾਨ ਦੀ ਸਹੁੰ ਚੁੱਕਦਾ ਹੈ। ਇਹੀ ਸਿਮਰਨਜੀਤ ਸਿੰਘ ਮਾਨ ਦਾ ਦੋਗਲਾਪਨ ਹੈ।
TAGGED:
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ