'ਕਿਸਾਨਾਂ ਦੀਆਂ ਮੌਤਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਕਾਨੂੰਨ ਰੱਦ ਕਰਨ' - ਸ਼੍ਰੋਮਣੀ ਅਕਾਲੀ ਦਲ
ਸ੍ਰੀ ਮੁਕਤਸਰ ਸਾਹਿਬ: ਖੇਤੀ ਕਨੂੰਨਾਂ ਨੂੰ ਲੈ ਕੇ ਦਿੱਲੀ ਵਿੱਚ ਧਰਨੇ ਦੇ ਰਹੇ ਕਿਸਾਨ ਹਰ ਰੋਜ ਸ਼ਹੀਦ ਹੋ ਰਹੇ ਹੈ। ਇਸ ਸਬੰਧੀ ਪਿੰਡ ਅਬਲਖੁਰਾਣਾ ਦੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਸ਼ਹੀਦ ਕਿਸਾਨ ਹਰਪਿੰਦਰ ਸਿੰਘ ਦੇ ਪਿੰਡ ਪਹੁੰਚੇ। ਸੁਖਬੀਰ ਸਿੰਘ ਬਾਦਲ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨ ਲਗਾਤਾਰ ਸ਼ਹੀਦ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਅਜੇ ਕਿੰਨੇ ਕਿਸਾਨਾਂ ਦੀਆਂ ਜਾਨਾਂ ਹੋਰ ਲਵੋਗੇ ਜਲਦੀ ਇਸ ਪਾਸੇ ਧਿਆਨ ਦੇਵੋ।