ਕੈਪਟਨ ਦੀ ਮਾਨਸਿਕ ਹਾਰ ਹੋ ਚੁੱਕੀ ਹੈ: ਸੁਖਪਾਲ ਖਹਿਰਾ - bathinda
ਪੰਜਾਬੀ ਏਕਤਾ ਪਾਰਟੀ ਦੇ ਬਠਿੰਡਾ ਉਮੀਦਵਾਰ ਸੁਖਪਾਲ ਖਹਿਰਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਬਠਿੰਡਾ ਤੱਕ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਦੇ ਦੌਰਾਨ ਸੁਖਪਾਲ ਖਹਿਰਾ ਇੱਕ ਵੱਡੇ ਕਾਫਲੇ ਨਾਲ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲਾਂ ਹੀ ਮਾਨਸਿਕ ਹਾਰ ਹੋ ਚੁੱਕੀ ਹੈ। ਉਨ੍ਹਾਂ ਨੂੰ ਪਹਿਲੇ ਦਿਨ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ।