ਬਾਦਲਾਂ 'ਤੇ ਜਾਖੜ ਦਾ ਤੀਰ, ਕਿਹਾ- ਪਹਿਲਾਂ 'ਜੰਗਲਰਾਜ' ਹੁਣ 'ਖਿਸਿਆਨੀ ਬਿੱਲੀ ਖੰਭਾ ਨੋਚੇ' - sukhbir badal
ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਪਠਾਨਕੋਟ ਵਿਖੇ ਇੱਕ ਜਨਸਭਾ ਨੂੰ ਸੰਬੋਧਨ ਕੀਤਾ, ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਿਆ। ਜਾਖੜ ਨੇ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਪੰਜਾਬ ਵਿੱਚ ਜੰਗਲ ਰਾਜ ਕਾਬਜ਼ ਸੀ ਅਤੇ ਸੁਖਬੀਰ ਬਾਦਲ ਨੇ ਅਕਾਲੀ ਭਾਜਪਾ ਸਰਕਾਰ ਦੌਰਾਨ ਪੁਲਿਸ ਨੂੰ ਆਪਣੀ ਜਾਇਦਾਦ ਸਮਝ ਕੇ ਕਾਨੂੰਨ ਨੂੰ ਛਿੱਕੇ ਟੰਗਿਆ ਹੋਇਆ ਸੀ।