'ਪਾਪਾ ਕਹਿਤੇ ਹੈਂ ਬੜਾ ਨਾਮ ਕਰੇਗਾ...ਤੇ ਬੇਟਾ ਵੀ ਵੱਡੇ ਕੰਮ ਕਰਕੇ ਦਿਖਾਵੇਗਾ' - ਗੁਰਦਾਸਪੁਰ
ਗੁਰਦਾਸਪੁਰ: ਭਾਜਪਾ ਉਮੀਦਵਾਰ ਸੰਨੀ ਦਿਓਲ ਵੱਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ 'ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ। ਇਸ ਮੌਕੇ ਸਨੀ ਦਿਓਲ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਕਾਫ਼ੀ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਯੂਥ ਅਕਾਲੀ ਦਲ ਦੇ ਨੇਤਾ ਦੀਪਇੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਸ ਤੋਂ ਬਿਲਕੁਲ ਜਾਹਿਰ ਹੁੰਦਾ ਹੈ ਕਿ ਅਕਾਲੀ ਦਲ ਭਾਜਪਾ ਗਠਜੋੜ ਦੀ ਵੱਡੀ ਬਹੁਮਤ ਨਾਲ ਜਿੱਤ ਹੋਵੇਗੀ।
Last Updated : May 14, 2019, 7:30 PM IST