ਡੀਟੀਐਫ ਅਧਿਆਪਕ ਯੂਨੀਅਨ ਵੱਲੋਂ ਦਿੱਤਾ ਜਾ ਰਿਹਾ ਕਿਸਾਨਾਂ ਨੂੰ ਸਮਰਥਨ - ਖੇਤੀ ਕਾਨੂੰਨਾਂ ਦਾ ਵਿਰੋਧ
ਮੋਗਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ, ਪੈਟਰੋਲ ਪੰਪ ਅਤੇ ਟੌਲ ਪਲਾਜ਼ਾ 'ਤੇ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਕਿਸਾਨਾਂ ਦੇ ਸਮਰਥਨ 'ਚ ਪੰਜਾਬ ਦੇ ਡੀਟੀਐਫ ਅਧਿਆਪਕ ਯੂਨੀਅਨ ਅੱਗੇ ਆਈ। ਡੀਟੀਐਫ ਅਧਿਆਪਕ ਯੂਨੀਅਨ ਵੱਲੋਂ ਕਿਸਾਨਾਂ ਨੂੰ 10 ਲੱਖ 35 ਹਜ਼ਾਰ ਦੀ ਮਦਦ ਵੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਅਧਿਆਪਕਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਵਾਉਣ ਲਈ ਪੂਰਾ ਸਾਥ ਦੇਵਾਂਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਅਧਿਆਪਕ ਯੂਨੀਅਨ ਇਸ ਧਰਨੇ ਵਿੱਚ ਕਿਸਾਨਾਂ ਦਾ ਪੂਰਾ ਸਹਿਯੋਗ ਕਰੇਗੀ।