ਸਮਰਥਕਾਂ ਨੇ ਲੱਡੂ ਵੰਡ ਮਨਾਈ ਸਿਮਰਨਜੀਤ ਮਾਨ ਦੀ ਜਿੱਤ ਦੀ ਖੁਸ਼ੀ - ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ ’ਚ ਖੁਸ਼ੀ
ਅੰਮ੍ਰਿਤਸਰ: ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਹੈ ਜਿਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ ’ਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਅੰਮ੍ਰਿਤਸਰ ਵਿਚ ਸਿਮਰਜੀਤ ਸਿੰਘ ਮਾਨ ਦੇ ਸਮਰਥਕਾਂ ਵੱਲੋਂ ਲੱਡੂ ਵੰਡ ਕੇ ਭੰਗੜੇ ਪਾ ਕੇ ਖੁਸ਼ੀ ਮਨਾਈ ਜਾ ਰਹੀ ਹੈ। ਇਸ ਦੌਰਾਨ ਸਿਮਰਜੀਤ ਸਿੰਘ ਮਾਨ ਦੇ ਸਮਰਥਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਜੋ ਮਾਨ ਦੀ ਜਿੱਤ ਹੋਈ ਹੈ ਇਹ ਅਸਲ ਵਿਚ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣਾਂ ਚ ਜਿੱਤ ਪ੍ਰਾਪਤ ਕਰਨ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਤੇ ਕਈ ਲੀਡਰ ਤੇ ਲੋਕ ਕਈ ਤਰ੍ਹਾਂ ਦੇ ਸਵਾਲ ਚੁੱਕਦੇ ਸਨ। ਉਨ੍ਹਾਂ ਕਿਹਾ ਕਿ ਹੁਣ ਸਿਮਰਨਜੀਤ ਮਾਨ ਦੀ ਜਿੱਤ ਨੇ ਸਾਰਿਆਂ ਦੇ ਮੂੰਹ ਬੰਦ ਕਰ ਦਿੱਤੇ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਉਹ ਸਿਮਰਨਜੀਤ ਸਿੰਘ ਮਾਨ ਦੀ ਤਾਰੀਫ਼ ਕਰਦੇ ਹਨ ਜੋ ਕਿ ਸੁਖਬੀਰ ਸਿੰਘ ਬਾਦਲ ਦੀਆਂ ਗੱਲਾਂ ਵਿਚ ਨਹੀਂ ਆਏ।