ਸ੍ਰੀ ਦਰਬਾਰ ਸਾਹਿਬ ਵਿੱਚ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ ਦੀ ਸੀਸੀਟੀਵੀ ਆਈ ਸਾਹਮਣੇ - ਦਰਬਾਰ ਸਾਹਿਬ ਕੰਪਲੈਕਸ
ਅੰਮ੍ਰਿਤਸਰ: ਸ਼ਹਿਰ ’ਚ ਰੱਖੜੀ ਵਾਲੇ ਦਿਨ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਸੀ। ਜਿਸ ਤੋਂ ਬਾਅਦ ਸ਼ਰਧਾਲੂਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਪੰਜ ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਥਾਂ-ਥਾਂ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਉਥੇ ਹੀ ਸੀਸੀਟੀਵੀ ਕੈਮਰੇ ਵਿੱਚ ਔਰਤ ਬੱਚੀ ਨੂੰ ਚੁੱਕ ਕੇ ਲੈਕੇ ਜਾਉਂਦੀ ਹੋਈ ਨਜਰ ਆ ਰਹੀ ਹੈ ਉਸਦੇ ਨਾਲ ਇਕ ਬੱਚਾ ਵੀ ਨਜ਼ਰ ਆ ਰਿਹਾ ਹੈ।