ਜਲੰਧਰ 'ਚ ਸਫ਼ਾਈ ਮੁਲਾਜ਼ਮਾਂ ਨੂੰ ਅਕਾਲੀ ਦਲ ਦਾ ਮਿਲਿਆ ਸਾਥ - Protest
ਜਲੰਧਰ:ਕਸਬਾ ਫਿਲੌਰ ਵਿਖੇ ਨਗਰ ਨਿਗਮ ਦੇ ਖਿਲਾਫ਼ ਲਗਾਤਾਰ ਸਫ਼ਾਈ ਮੁਲਾਜ਼ਮਾਂ (Cleaning Staff)ਨੇ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ (Protest)ਕਰ ਰਹੇ ਹਨ।ਫਿਲੌਰ ਹਲਕਾ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਦੱਸਿਆ ਕਿ ਬੀਤੇ ਕੁਝ ਦਿਨ ਤੋਂ ਲਗਾਤਾਰ ਸਫ਼ਾਈ ਮੁਲਾਜ਼ਮਾਂ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਹਨ।ਉਨ੍ਹਾਂ ਨੇ ਕਿਹਾ ਸਰਕਾਰ ਨੂੰ ਸਾਰੀਆਂ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ।ਵਿਧਾਇਕ ਬਲਦੇਵ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਸਫ਼ਾਈ ਮੁਲਾਜ਼ਮਾਂ ਨੂੰ ਭਰਪੂਰ ਸਹਿਯੋਗ ਦਿੱਤਾ ਜਾਵੇਗਾ।ਤੁਹਾਨੂੰ ਦੱਸਦੇਈਏ ਕਿ ਪੰਜਾਬ ਭਰ ਵਿਚ ਸਫ਼ਾਈ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ।