ਸਰਹਿੰਦ 'ਚ ਸਫ਼ਾਈ ਕਰਮਚਾਰੀਆਂ ਨੂੰ ਮਿਲਿਆ ਅਕਾਲੀ ਦਲ ਦਾ ਸਾਥ - ਸਫ਼ਾਈ ਸੇਵਕਾਂ
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਭਰ ਵਿਚ ਸਫ਼ਾਈ ਸੇਵਕਾਂ ਵੱਲੋਂ ਪਿੱਛਲੇ 12 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ।ਇਸੇ ਤਹਿਤ ਸਰਹਿੰਦ ਦੇ ਸਫਾਈ ਸੇਵਕਾ ਵੱਲੋਂ ਨਗਰ ਕੌਂਸਲ ਦੇ ਗੇਟ ਅੱਗੇ ਹੜਤਾਲ ਜਾਰੀ ਹੈ ਜਿਸਦਾ ਸਮਰਥਨ ਕਰਨ ਆਏ ਅਕਾਲੀ ਆਗੂ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ ਅਤੇ ਸਫਾਈ ਸੇਵਕਾ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਪਿਆ ਗਿਆ। ਇਸ ਮੌਕੇ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਫਾਈ ਕਮਰਚਾਰੀਆਂ ਦੀਆਂ ਮੰਗਾ ਸਬੰਧੀ ਹੱਲ ਕੱਢਣ ਦੀ ਲੋੜ ਹੈ।ਨਗਰ ਕੌਸਲ ਦੇ ਅਧਿਕਾਰੀ ਗੁਰਪਾਲ ਸਿੰਘ ਨੇ ਕਿਹਾ ਕਿ ਸਫਾਈ ਸੇਵਕਾ ਦੀਆਂ ਮੰਗਾ ਪ੍ਰਤੀ ਸਰਕਾਰ ਨੂੰ ਲਿਖਤੀ ਭੇਜਿਆ ਗਿਆ ਹੈ।