ਤਜਿੰਦਰ ਬੱਗਾ ਗ੍ਰਿਫ਼ਤਾਰੀ ਮਾਮਲਾ: ਭਾਜਵਾ ਯੁਵਾ ਮੋਰਚਾ ਵਲੋਂ CM ਰਿਹਾਇਸ਼ ਅੱਗੇ ਧਰਨਾ - ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ
ਸੰਗਰੂਰ: ਬੀਤੇ ਦਿਨੀਂ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈਕੇ ਭਾਜਪਾ ਯੁਵਾ ਮੋਰਚਾ ਵਲੋਂ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਵੱਡੀ ਗਿਣਤੀ 'ਚ ਭਾਜਪਾ ਦੇ ਵਰਕਰ ਮੌਜੂਦ ਸਨ, ਜਿਨ੍ਹਾਂ ਵਲੋਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਪੁਤਲਾ ਵੀ ਸਾੜਿਆ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਦੀ ਪੁਲਿਸ ਨਾਲ ਟਕਰਾਅ ਵੀ ਹੋਇਆ। ਭਾਜਪਾ ਆਗੂਆਂ ਦਾ ਕਹਿਣਾ ਕਿ ਪੰਜਾਬ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਤਹਿਤ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।