ਹੈਰੋਇਨ ਤੇ ਡਰੱਗ ਮਨੀ ਸਮੇਤ ਤਸਕਰ ਗ੍ਰਿਫਤਾਰ - Tarn Taran police arrest smuggler with heroin and drug money
ਤਰਨ ਤਾਰਨ: ਸੂਬੇ ਵਿੱਚ ਨਸ਼ਾ ਦਾ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਤਰਨ ਤਾਰਨ ਵਿੱਚ ਨਸ਼ੇ ਖਿਲਾਫ਼ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਸ਼ਖ਼ਸ ਤੋਂ ਇੱਕ ਕਾਰ, 15 ਗ੍ਰਾਮ ਹੈਰੋਇਨ ਅਤੇ 1 ਲੱਖ 99 ਹਜ਼ਾਰ 500 ਰੁਪਏ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਮੁਲਜ਼ਮ ਖਿਲਾਫ਼ ਕਈ ਕੇਸ ਦਰਜ ਹਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
TAGGED:
ਸੂਬੇ ਵਿੱਚ ਨਸ਼ਾ