ਸਿੱਧੂ ਦਾ ਅਸਤੀਫ਼ਾ ਮਨਜ਼ੂਰ, ਭਖੀ ਸਿਆਸਤ
ਨਵਜੋਤ ਸਿੰਘ ਸਿੱਧੂ ਦਾ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ 'ਤੇ ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਵੇਂ ਦੇਰ ਨਾਲ ਹੀ ਸਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਾਗੇ ਤਾਂ ਸਹੀ। ਉੱਥੇ ਲੁਧਿਆਣਾ 'ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਸਿੱਧੂ ਨੂੰ ਹੁਣ ਕਾਂਗਰਸ ਪਾਰਟੀ 'ਤੋਂ ਵੀ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਜੇਕਰ ਉਨ੍ਹਾਂ ਚ ਥੋੜ੍ਹੀ ਬਹੁਤ ਅਣਖ ਬਚੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਆਪਣੇ ਮਹਿਕਮੇ ਸਾਂਭਣ 'ਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਏ ਹਨ।