ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਦਾ ਪ੍ਰਦਰਸ਼ਨ ਜਾਰੀ - demands
ਜਲੰਧਰ:ਸੈਂਕੜੇ ਦੀ ਗਿਣਤੀ ਵਿੱਚ ਅਧਿਆਪਕਾਂ (Teachers) ਨੇ ਡੀ.ਸੀ. ਦਫ਼ਤਰ (D.C. Office) ਦੇ ਬਾਹਰ ਧਰਨਾ ਪ੍ਰਦਰਸ਼ਨ ਕਰਦੇ ਹੋਏ ਇੱਕ ਮਾਰਚ ਕੱਢਿਆ। ਇਸ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਜਾਹਿਰ ਕੀਤਾ। ਪ੍ਰਦਰਸ਼ਨ ਦੌਰਾਨ ਅਧਿਆਪਕ ਹਰਪ੍ਰੀਤ ਕੌਰ ਨੇ ਕਿਹਾ, ਕਿ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਦੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਕੋਲ ਕਈ ਵਾਰ ਜਾ ਚੁੱਕੇ ਹਨ, ਅਤੇ ਹੁਣ ਵੀ ਕਈ ਦਿਨਾਂ ਤੋਂ ਚੰਡੀਗੜ੍ਹ (Chandigarh) ਵਿਖੇ ਪੱਕਾ ਧਰਨਾ ਵੀ ਲੱਗਿਆ ਹੋਇਆ ਹੈ, ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਨੇ ਕਿਹਾ, ਕਿ ਜੇਕਰ ਹੁਣ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਤਾਂ ਹੁਣ ਪੰਜਾਬ ਸਰਕਾਰ ਨਾਲ ਪੰਜਾਬ ਦੇ ਅਧਿਆਪਕਾਂ ਦੀ ਆਰ-ਪਾਸ ਦੀ ਲੜਾਈ ਹੋਵੇਗੀ।