ਅਧਿਆਪਕਾਂ ਨੇ ਲਾਰਿਆਂ ਦੀ ਫੂਕੀ ਪੰਡ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ - ਪੁਰਾਣੀ ਪੈਨਸ਼ਨ ਸਕੀਮ
ਮਾਨਸਾ ਵਿੱਚ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ (Protest against the Punjab government) ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ (Old pension scheme) ਬਹਾਲ ਕਰਵਾਉਣ ਦੇ ਲਈ ਅਧਿਆਪਕ ਵਰਗ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਬੀਐਲਓਜ਼ ਦੇ ਸਰਵੇ ਕਰਵਾਉਣ ਦਾ ਕੰਮ ਦਿੱਤਾ ਜਾ ਰਿਹਾ ਹੈ ਅਤੇ ਹੈੱਡ ਟੀਚਰਾਂ ਉੱਤੇ ਬੇਲੋੜੇ ਟੈਸਟਾਂ ਦਾ ਬੋਝ ਪਾਇਆ (Unnecessary test burden on teachers) ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਦਰਬਾਰ ਪਹੁੰਚ ਚੁੱਕੇ ਹਨ ,ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਹਰ ਵਾਰ ਅਣਗੌਲਿਆ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਮਾਨਸਾ ਵਿੱਚ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ ਹੈ। ਅਧਿਆਪਕਾਂ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੰਗਰੂਰ ਵਿੱਚ ਸਰਕਾਰ ਖ਼ਿਲਾਫ਼ ਅਧਿਆਪਕ ਪੱਕਾ ਮੋਰਚਾ ਲਾਉਣਗੇ।