ਤੇਜ਼ ਹਵਾਵਾਂ ਨੇ ਪੁੱਟਿਆ ਸ੍ਰੀ ਹਰਿਮੰਦਰ ਸਾਹਿਬ 'ਚ ਲੱਗਿਆ ਟੈਂਟ, ਦੇਖੋ ਵੀਡੀਓ - ਤਪਦੀ ਗਰਮੀ ਤੋਂ ਕੁਝ ਰਾਹਤ
ਅੰਮ੍ਰਿਤਸਰ: ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਦਾ ਮਿਜ਼ਾਜ ਬਦਲਿਆ ਹੋਇਆ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲੀ। ਉੱਥੇ ਹੀ ਦੇਰ ਰਾਤ ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਤੇਜ਼ ਹਵਾਵਾਂ ਚੱਲੀਆਂ। ਦੱਸ ਦਈਏ ਕਿ ਅੰਮ੍ਰਿਤਸਰ ਵਿਖੇ ਦੇਰ ਰਾਤ ਤੇਜ਼ ਮੀਂਹ ਅਤੇ ਹਵਾਵਾਂ ਚੱਲੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਟੈਂਟ ਤੱਕ ਉਖੜ ਗਏ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਦਿਨਾਂ ਚ ਗਰਮੀ ਮੁੜ ਵਧੇਗੀ ਅਤੇ ਰਾਹਤ ਦੇ ਲਈ ਮਾਨਸੂਨ ਦਾ ਇੰਤਜਾਰ ਕਰਨਾ ਹੋਵੇਗਾ।