ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ - sangrur latest news
ਸੰਗਰੂਰ ਦੇ ਪਟਿਆਲਾ ਗੇਟ ਵਿਖੇ ਗਾਰਮੈਂਟਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਦੁਕਾਨ ਵਿੱਚ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਮਾਮਲੇ ਸਬੰਧੀ ਦੁਕਾਨ ਦੇ ਮਾਲਿਕ ਨੇ ਦੱਸਿਆ ਕਿ ਬੀਤੀ ਰਾਤ ਤਕਰੀਬਨ ਸਾਢੇ ਗਿਆਰਾ ਵਜੇ ਉਨ੍ਹਾਂ ਨੂੰ ਇੱਕ ਵਿਅਕਤੀ ਦਾ ਫੋਨ ਆਇਆ ਕਿ ਉਸਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ ਜਿਸ ਤੋਂ ਬਾਅਦ ਉਹ ਤੁਰੰਤ ਦੁਕਾਨ ਕੋਸ ਪਹੁੰਚਿਆ ਤਾਂ ਦੇਖਿਆ ਕਿ ਦੁਕਾਨ ਅੰਦਰ ਪਿਆ ਤਕਰੀਬਨ ਇੱਕ ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਦੁਕਾਨਦਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸਦੀ ਆਰਥਿਕ ਮਦਦ ਕੀਤੀ ਜਾਵੇਗੀ।