CNG ਵੈਨ ਨੂੰ ਲੱਗੀ ਭਿਆਨਕ ਅੱਗ - terrible fire broke out in the CNG van
ਸੰਗਰੂਰ ਦੇ ਮਹਿਲਾਂ ਚੌਕ ਵਿਖੇ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਸੀਐਨਜੀ ਵੈਨ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਵੈਨ ਵਿੱਚ ਪਿਆ ਰੈਡੀਮੇਡ ਕੱਪੜਾ ਸੜ ਕੇ ਰਾਖ ਹੋ ਗਿਆ। ਪਰ ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਿਲੀ ਜਾਣਕਾਰੀ ਮੁਤਾਬਿਕ ਖਨੌਰੀ ਦਾ ਰਹਿਣ ਵਾਲਾ ਵਿਅਕਤੀ ਬਰਨਾਲਾ ਤੋਂ ਵਾਪਸ ਖਨੌਰੀ ਨੂੰ ਜਾ ਰਿਹਾ ਸੀ ਕਿ ਰਸਤੇ ਵਿੱਚ ਅਚਾਨਕ ਉਸਦੀ ਵੈਨ ਨੂੰ ਅੱਗ ਲੱਗ ਗਈ। ਜਿਸ ਤੋਂ ਵਿਅਕਤੀ ਤੇਜ਼ੀ ਦੇ ਨਾਲ ਵੈਨ ਵਿੱਚ ਬਾਹਰ ਨਿਕਲਿਆ ਅਤੇ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਕਾਲ ਕੀਤੀ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਉੱਤੇ ਕਾਬੂ ਪਾਇਆ। ਫਿਲਹਾਲ ਇਸ ਦੌਰਾਨ ਸੰਗਰੂਰ ਨੈਸ਼ਨਲ ਹਾਈਵੇ ਰੋਡ ਨੂੰ ਜਾਮ ਕਰਨਾ ਪਿਆ ਸੀ।