ਬਠਿੰਡਾ ਦੇ ਬੱਸ ਸਟੈਂਡ ਚ ਖੜ੍ਹੀਆਂ ਤਿੰਨ ਬੱਸਾਂ ਨੂੰ ਲੱਗੀ ਭਿਆਨਕ ਅੱਗ, ਦੇਖੋ ਵੀਡੀਓ - ਮਾਲਵਾ ਟਰਾਂਸਪੋਰਟ ਦੀਆਂ ਤਿੰਨ ਬੱਸਾਂ
ਬਠਿੰਡਾ: ਜ਼ਿਲ੍ਹੇ ਦੇ ਕਸਬਾ ਭਗਤਾ ਭਾਈਕਾ ਵਿਖੇ ਦੇਰ ਰਾਤ ਬੱਸ ਸਟੈਂਡ ਵਿਚ ਖੜ੍ਹੀਆਂ ਤਿੰਨ ਪ੍ਰਾਈਵੇਟ ਬੱਸਾਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਅੱਗ ਨੂੰ ਬੁਝਾਉਣ ਦੇ ਲਈ ਕਾਫੀ ਸਮਾਂ ਲੱਗਾ। ਪਰ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪੁਲਿਸ ਅਤੇ ਲੋਕਾਂ ਦੇ ਸਹਿਯੋਗ ਦੇ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ। ਇਸ ਸਬੰਧ ਚ ਪੁਲਿਸ ਅਧਿਕਾਰੀ ਆਈਪੀਐਸ ਦਰਪਣ ਵਾਲੀਆ ਨੇ ਦੱਸਿਆ ਕਿ ਮਾਲਵਾ ਟਰਾਂਸਪੋਰਟ ਦੀਆਂ ਤਿੰਨ ਬੱਸਾਂ ਨੂੰ ਭਿਆਨਕ ਅੱਗ ਲੱਗ ਗਈ ਸੀ ਅਤੇ ਇੱਕ ਵਿਅਕਤੀ ਦੀ ਇਸ ਅੱਗ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਲੋਕਾਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਨਾਲ ਝੁਲਸੇ ਵਿਅਕਤੀ ਦੀ ਲਾਸ਼ ਨੂੰ ਰਾਮਪੁਰਾ ਫੂਲ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਆਖਿਰ ਇਹ ਅੱਗ ਕਿਸ ਤਰ੍ਹਾਂ ਲੱਗੀ।