ਘੇਰ ਸੋਢੀਆਂ 'ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦੇ ਨੁਕਸਾਨ ਦਾ ਖਦਸਾ - fears of loss of millions
ਪਟਿਆਲਾ: ਰਿਹਾਇਸ਼ੀ ਇਲਾਕੇ ਘੇਰ ਸੋਢੀਆਂ 'ਚ ਸਥਿਤ ਵਿਆਹ-ਸ਼ਾਦੀਆਂ ਦੇ ਸਮਾਨ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਗ 'ਚ ਦੁਕਾਨ ਅੰਦਰਲਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਅੱਗ 'ਤੇ ਕਾਬੂ ਪਾਉਣ ਲਈ ਵੱਖ-ਵੱਖ ਥਾਵਾਂ ਤੋਂ ਫਾਈਰ ਬ੍ਰਿਗੇਡ ਦੀਆਂ ਗੱਡੀਆਂ ਦਾ ਇੰਤਜ਼ਾਮ ਕਰਨਾ ਪਿਆ। ਅੱਗ 'ਤੇ ਕਾਬੂ ਪਾਉਣ ਲਈ 2 ਤੋਂ 3 ਘੰਟੇ ਦਾ ਸਮਾਂ ਲੱਗਿਆ, ਜਿਸ 'ਚ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸਬੰਧੀ ਦੁਕਾਨਦਾਰਾਂ ਦਾ ਕਹਿਣਾ ਕਿ ਅੱਗ ਨਾਲ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਸਬੰਧੀ ਉਨ੍ਹਾਂ ਨੂੰ ਸਹਾਇਤਾ ਰਾਸ਼ੀ ਮਿਲਣੀ ਚਾਹੀਦੀ ਹੈ।