ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਅੱਗ ਬੈਟਰਾ ਫੱਟਣ ਕਾਰਨ ਲੱਗੀ
ਹੁਸ਼ਿਆਰਪੁਰ: ਬੀਤੀ ਦੇਰ ਰਾਤ ਹੁਸ਼ਿਆਰਪੁਰ-ਊਨਾ ਮਾਰਗ (Hoshiarpur-Una road) ‘ਤੇ ਸਥਿਤ ਪਿੰਡ ਖੜਕਾਂ (Village Kharaks) ਵਿਖੇ ਪ੍ਰਵਾਸੀ ਮਜ਼ਦੂਰਾਂ (Migrant workers) ਦੀਆਂ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਤੋਂ ਤੁਰੰਤ ਬਾਅਦ ਪਿੰਡ ਵਾਸੀਆਂ ਵਲੋਂ ਅੱਗ ‘ਤੇ ਕਾਬੂ ਪਾਉਣ ਲਈ ਜੱਦੋ ਜਹਿਦ ਸ਼ੁਰੂ ਕੀਤੀ ਗਈ, ਪਰ ਅੱਗ ਭਿਆਨਕ ਰੂਪ ਧਾਰਨ ਕਰ ਚੁੱਕੀ ਸੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ (Fire brigade) ਵੀ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇੇ ਕਾਬੂ ਪਾਇਆ। ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸਦਰ ਸੁਰਜੀਤ ਸਿੰਘ ਨੇ ਦੱਸਿਆ ਕਿ 32 ਦੇ ਕਰੀਬ ਝੁੱਗੀਆਂ ਨੂੰ ਅੱਗ ਲੱਗੀ ਹੈ। ਇਹ ਅੱਗ ਬੈਟਰਾ ਫੱਟਣ ਕਾਰਨ ਲੱਗੀ ਹੈ।