ਟਰੱਕ-ਕੈਂਟਰ 'ਚ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ - ਟਰੱਕ ਅਤੇ ਕੈਂਟਰ ਦੀ ਭਿਆਨਕ ਟੱਕਰ
ਜਲੰਧਰ: ਕਸਬਾ ਗੁਰਾਇਆ ਦੇ ਥਾਣੇ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਟਰੱਕ ਅਤੇ ਕੈਂਟਰ ਦੀ ਭਿਆਨਕ ਟੱਕਰ ਹੋਣ ਦੇ ਨਾਲ ਕੈਂਟਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮੌਕੇ 'ਤੇ ਗੁਰਾਇਆ ਦੇ ਪੁਲਿਸ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਾ ਹੋ ਗਿਆ ਹੈ। ਉਨ੍ਹਾਂ ਨੇ ਆ ਕੇ ਦੇਖਿਆ ਕਿ ਟਰੱਕ ਸਰੀਏ ਨਾਲ ਲੱਦਿਆ ਹੋਇਆ ਸੀ ਅਤੇ ਕੈਂਟਰ ਦੇ ਨਾਲ ਉਸਦੀ ਟੱਕਰ ਇੰਨੀ ਭਿਆਨਕ ਸੀ ਕਿ ਕੈਂਟਰ ਪੂਰੀ ਤਰ੍ਹਾਂ ਟੁੱਟਣ ਨਾਲ ਡਰਾਈਵਰ ਦੀ ਮੌਤ ਵੀ ਹੋ ਗਈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਦੋਨਾਂ ਗੱਡੀਆਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀਂ ਹੈ।