ਪੰਜਾਬ ਦੇ ਭਖ਼ਦੇ ਮਸਲਿਆਂ ਨੂੰ ਲੈ ਕੇ ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਭੇਜਿਆ ਗਿਆ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਪੰਜਾਬ ਦੇ ਭਖਦੇ ਮਸਲਿਆਂ ਸਬੰਧੀ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਭੇਜਿਆ ਗਿਆ। ਜਿਸ 'ਚ ਬਿਜਲੀ ਦੀ ਸਮੱਸਿਆ ਤੋਂ ਇਲਾਵਾ ਕਿਸਾਨਾਂ ਨੂੰ ਮੁਆਵਜ਼ੇ ਅਤੇ ਅਮਨ ਕਾਨੂੰਨ ਦੀ ਵਿਵਸਥਾ ਦੇ ਨਾਲ ਨਾਲ ਡੀਜ਼ਲ ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਸਬੰਧੀ ਆਪਣੀਆਂ ਮੰਗਾਂ ਸਬੰਧੀ ਜ਼ਿਕਰ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਸੂਬਾ ਸਰਕਾਰ ਤੁਰੰਤ ਆਪਣੇ ਟੈਕਸਾਂ ਚ ਵੱਡੀ ਕਟੌਤੀ ਕਰੇ ਅਤੇ ਨਾਲ ਹੀ ਕੇਂਦਰ ਸਰਕਾਰ ਨੂੰ ਵੀ ਆਪਣੀ ਟੈਕਸ ਘੱਟ ਕਰਨ ਲਈ ਦਬਾਅ ਪਾਵੇ ਤਾਂ ਜੋ ਲੋਕਾਂ ਨੂੰ ਸੁੱਖ ਦਾ ਸਾਹ ਆਵੇ।