ਅਕਾਲੀ ਆਗੂ ਨੇ ਆਪਣੇ ਵਰਕਰਾਂ ਨਾਲ ਕੀਤੀ ਮੀਟਿੰਗ - ਅਕਾਲੀ ਵਰਕਰਾਂ ਨਾਲ ਮੁਲਾਕਾਤ ਮੀਟਿੰਗ ਕਰਨਗੇ
ਅੰਮ੍ਰਿਤਸਰ: ਅਕਾਲੀ ਭਾਜਪਾ ਗੱਠਜੋੜ ਦੇ ਟੁੱਟ ਜਾਣ ਤੋਂ ਬਾਅਦ 2022 ਵਿੱਚ ਹੋਣ ਵਾਲੀਆਂ ਚੋਣਾਂ ਦਾ ਰਸਤਾ ਮੁਸ਼ਕਲ ਹੋ ਗਿਆ ਹੈ। ਇਹ ਕਹਿਣਾ ਮੁਸ਼ਕਲ ਹੈ ਕਿ 2022 ਵਿੱਚ ਕਿਸ ਦੀ ਸਰਕਾਰ ਬਣੇਗੀ, ਪਰ ਇਸ ਦੀ ਤਿਆਰੀ ਸ਼੍ਰੋਮਣੀ ਅਕਾਲੀ ਦਲ ਨੇ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਵਰਕਰ ਨਾਲ਼ ਵੀ ਤਾਲਮੇਲ ਰੱਖਿਆ ਜਾ ਰਿਹਾ ਹੈ। 25 ਨਵੰਬਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੰਮ੍ਰਿਤਸਰ ਆ ਕੇ ਅਕਾਲੀ ਵਰਕਰਾਂ ਨਾਲ ਮੁਲਾਕਾਤ ਮੀਟਿੰਗ ਕਰਨਗੇ। ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨੇ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਕਰਕੇ ਹੋਣ ਵਾਲੀ ਰੈਲੀ ਨੂੰ ਰੱਧ ਕਰ ਦਿੱਤਾ ਗਿਆ ਤੇ ਹੁਣ ਵਰਕਰਾਂ ਨਾਲ ਮੀਟਿੰਗ ਕਰਕੇ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ।