ਬੱਸ ਸਟੈਂਡ ਨੂੰ ਬੰਦ ਕਰ PRTC ਦੇ ਕੱਚੇ ਮੁਲਾਜਮਾਂ ਨੇ ਕੀਤਾ ਰੋਸ ਪ੍ਰਦਰਸ਼ਨ - PUNBUS
ਫਰੀਦਕੋਟ: ਪੰਜਾਬ ਸਰਕਾਰ ਖ਼ਿਲਾਫ਼ ਪੀਆਰਟੀਸੀ (PRTC) ਦੇ ਮੁਲਾਜ਼ਮਾਂ (Employees) ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਫਰੀਦਕੋਟ ਵਿੱਚ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਕਰੀਬ 3 ਘੰਟੇ ਲਈ ਬੱਸ ਸਟੈਂਡ (Bus stand) ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ, ਕਿ ਪੰਜਾਬ ਸਰਕਾਰ ਪੀਆਰਟੀਸੀ (PRTC) ਤੇ ਪਨਬੱਸ (PUNBUS) ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ। ਨਾਲ ਹੀ ਸਰਕਾਰ 10 ਹਜ਼ਾਰ ਨਵੀਆਂ ਬੱਸਾ ਹੋਰ ਪਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ। ਕਿ ਜੇਕਰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਪਹਿਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।