ਕਣਕ ਦੀ ਖਰੀਦ ਸੰਬੰਧੀ ਕੇਂਦਰ ਪੰਜਾਬ ਦੇ ਹੱਕ 'ਚ ਫੈਸਲਾ ਕਰੇ - ਕਣਕ ਦੀ ਖਰੀਦ ਦੇ ਮਾਪਦੰਡਾਂ
ਪਠਾਨਕੋਟ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜ਼ਿਲ੍ਹਾ ਪਠਾਨਕੋਟ ਦੀ ਦਾਣਾ ਮੰਡੀ ਸਰਨਾ ਅਤੇ ਤਾਰਾਗੜ੍ਹ 'ਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਖ਼ਰੀਦ ਏਜੰਸੀਆਂ, ਆੜ੍ਹਤੀਆਂ 'ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਡੀ.ਐਫ ਐਸ.ਸੀ ਰਜਨੀਸ਼ ਕੌਰ ਵੀ ਮੌਜ਼ੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਦੇ ਮਾਪਦੰਡਾਂ 'ਚ ਕੇਂਦਰ ਸਰਕਾਰ ਨੂੰ ਢਿੱਲ ਦੇਣ ਸਬੰਧੀ ਮੁੱਖ ਮੰਤਰੀ ਵੱਲੋਂ ਭੇਜੇ ਗਏ ਪੱਤਰ 'ਤੇ ਬੋਲਦੇ ਹੋਏ ਕਿਹਾ ਕਿ ਸਾਨੂੰ ਕੇਂਦਰ ਸਰਕਾਰ ਅਤੇ ਕੇਂਦਰੀ ਖੇਤੀ ਮੰਤਰੀ ਤੋਂ ਉਮੀਦ ਹੈ ਕਿ ਉਹ ਪੰਜਾਬ ਸਰਕਾਰ ਦੇ ਹੱਕ 'ਚ ਫੈਂਸਲਾ ਲਵੇਗੀ।