ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ ਕੀਤਾ ਸੰਘਰਸ਼ ਸੁਰੂ, ਪੱਕੇ ਰੁਜ਼ਗਾਰ ਦੀ ਕੀਤੀ ਮੰਗ
ਮੋਗਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕੱਲ੍ਹ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੀਆਂ ਅਰਥੀਆਂ ਸ਼ਹਿਰਾਂ ਵਿਚ ਰੋਸ ਪ੍ਰਦਰਸ਼ਨ ਕਰਕੇ ਫੂਕੀਆਂ ਜਾਣਗੀਆਂ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਕੱਲ੍ਹ ਮੋਗਾ ਦੇ ਸਿਵਲ ਹਸਪਤਾਲ ਤੋਂ ਚਲਕੇ ਬਾਜ਼ਾਰਾਂ ਵਿੱਚ ਹੁੰਦੇ ਹੋਏ ਮੋਗਾ ਦੇ ਮੇਨ ਚੌਕ ਜਾ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਹਨ ਕਿ ਕੰਪਨੀਆਂ , ਕਾਰਪੋਰੇਟ ਘਰਾਣਿਆਂ ਅਤੇ ਨਿੱਜੀ ਵੱਡੇ ਠੇਕੇਦਾਰਾਂ ਨੂੰ ਸਰਕਾਰੀ ਅਦਾਰਿਆਂ ਵਿਚੋਂ ਬਾਹਰ ਕੱਢੋ। ਸਮੂਹ ਸਰਕਾਰੀ ਅਦਾਰਿਆਂ ਦਾ ਪ੍ਰਬੰਧ ਸਰਕਾਰਾਂ ਖੁਦ ਚਲਾਉਣ, ਪੱਕੇ ਕੰਮ ਖੇਤਰ ਵਿਚ ਪੱਕੇ ਰੁਜਗਾਰ ਦਾ ਪ੍ਰਬੰਧ ਕਰੋ , ਆਊਟਸੋਰਸ ਇੰਨਲਿਸਟਮੈਂਟ ਭਰਤੀ ਦੀ ਥਾਂ ਰੈਗੂਲਰ ਭਰਤੀ ਦਾ ਪ੍ਰਬੰਧ ਕਰੋ ਬਾਹਰੋਂ ਪੱਕੀ ਭਰਤੀ ਕਰਨ ਤੋਂ ਪਹਿਲਾਂ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਸਮੂਹ ਆਊਟਸੋਰਸਡ ਇੰਨਲਿਸਟਮੈਟ ਮੁਲਾਜਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰੋ।